धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
775
पावन अंग 775 का 1430

ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥

੨॥

ਅੰਤਰਿ ਰਤਨੁ ਬੀਚਾਰੇ ॥

ਗੁਰਮੁਖਿ ਨਾਮੁ ਪਿਆਰੇ ॥

ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥

ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥

ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥

ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥

੩॥

ਹਰਿ ਪ੍ਰਭਿ ਕਾਜੁ ਰਚਾਇਆ ॥

ਗੁਰਮੁਖਿ ਵੀਆਹਣਿ ਆਇਆ ॥

ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥

ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥

ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥

ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥

੪॥

੧॥

੩॥

ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥

ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥

ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥

ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥

ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥

ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥

੧॥

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥

ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥

ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥

ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥

ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥

ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥

੨॥

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥

ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥

ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥

ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥

ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥

ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥

੩॥

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥

ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥

ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥

SikhiAt.Net
775 ×