धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
777
पावन अंग 777 का 1430

ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥

ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥

੩॥

ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥

ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥

ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥

ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥

੪॥

੨॥

੬॥

੫॥

੭॥

੬॥

੧੮॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥

ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥

ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥

ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥

ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥

ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥

੧॥

ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥

ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥

ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥

ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥

ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥

ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥

੨॥

ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥

ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥

ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥

ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥

ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥

ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥

੩॥

ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥

ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥

ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥

ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥

ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥

ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥

੪॥

੧॥

ਸੂਹੀ ਮਹਲਾ ੫ ॥

ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥

SikhiAt.Net
777 ×