धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
788
पावन अंग 788 का 1430

ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥

ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥

ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥

੭॥

ਸਲੋਕ ਮਹਲਾ ੨ ॥

ਜਿਨਾ ਭਉ ਤਿਨ੍ਹ ਨਾਹਿ ਭਉ ਮੁਚੁ ਭਉ ਨਿਭਵਿਆਹ ॥

ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥

੧॥

ਮਃ ੨ ॥

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥

ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥

ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥

੨॥

ਪਉੜੀ ॥

ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥

ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥

ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥

ਜਿਨ੍ਹਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥

ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥

੮॥

ਸਲੋਕ ਮਃ ੩ ॥

ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥

ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥

ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥

ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥

ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥

ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥

੧॥

ਮਃ ੩ ॥

ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥

ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥

੨॥

ਮਃ ੩ ॥

ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥

ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥

੩॥

ਪਉੜੀ ॥

ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥

ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥

ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥

ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥

ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥

੯॥

ਸਲੋਕ ਮਃ ੧ ॥

ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥

ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥

ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥

ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥

ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥

ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥

੧॥

ਮਹਲਾ ੧ ॥

ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥

ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥

੨॥

SikhiAt.Net
788 ×