धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
789
पावन अंग 789 का 1430

ਪਉੜੀ ॥

ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥

ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥

ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥

ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥

ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥

੧੦॥

ਸਲੋਕ ਮਃ ੧ ॥

ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥

ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥

੧॥

ਮਃ ੧ ॥

ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥

ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥

੨॥

ਪਉੜੀ ॥

ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥

ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥

ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ ॥

ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥

ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥

੧੧॥

ਸਲੋਕ ਮਃ ੧ ॥

ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥

ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥

੧॥

ਮਃ ੧ ॥

ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥

ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥

ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥

ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥

੨॥

ਪਉੜੀ ॥

ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥

ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥

ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥

ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥

ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥

੧੨॥

ਸਲੋਕ ਮਃ ੧ ॥

ਦੁਇ ਦੀਵੇ ਚਉਦਹ ਹਟਨਾਲੇ ॥

ਜੇਤੇ ਜੀਅ ਤੇਤੇ ਵਣਜਾਰੇ ॥

ਖੁਲ੍ਹੇ ਹਟ ਹੋਆ ਵਾਪਾਰੁ ॥

ਜੋ ਪਹੁਚੈ ਸੋ ਚਲਣਹਾਰੁ ॥

ਧਰਮੁ ਦਲਾਲੁ ਪਾਏ ਨੀਸਾਣੁ ॥

ਨਾਨਕ ਨਾਮੁ ਲਾਹਾ ਪਰਵਾਣੁ ॥

ਘਰਿ ਆਏ ਵਜੀ ਵਾਧਾਈ ॥

ਸਚ ਨਾਮ ਕੀ ਮਿਲੀ ਵਡਿਆਈ ॥

੧॥

ਮਃ ੧ ॥

ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥

ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥

ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥

ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥

੨॥

ਪਉੜੀ ॥

ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥

ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥

ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥

ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥

ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥

੧੩॥

SikhiAt.Net
789 ×