धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
790
पावन अंग 790 का 1430

ਸਲੋਕ ਮਃ ੧ ॥

ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥

ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥

ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥

ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥

ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥

ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥

੧॥

ਮਃ ੧ ॥

ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥

ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥

ਨਾਨਕ ਜਿਨ੍ਹੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥

੨॥

ਪਉੜੀ ॥

ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥

ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥

ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥

ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥

ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥

੧੪॥

ਸਲੋਕ ਮਃ ੧ ॥

ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥

ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥

ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥

ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥

ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥

੧॥

ਮਃ ੧ ॥

ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥

ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥

੨॥

ਮਃ ੧ ॥

ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥

ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥

੩॥

ਮਃ ੧ ॥

ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥

ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥

੪॥

ਪਉੜੀ ॥

ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥

ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥

ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥

ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥

ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥

੧੫॥

ਸਲੋਕ ਮਃ ੧ ॥

ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥

ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥

੧॥

ਮਃ ੧ ॥

ਸਉ ਓਲਾਮ੍ਹੇ ਦਿਨੈ ਕੇ ਰਾਤੀ ਮਿਲਨ੍ਹਿ ਸਹੰਸ ॥

ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥

ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥

ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥

੨॥

ਪਉੜੀ ॥

ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥

ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥

SikhiAt.Net
790 ×