धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
794
पावन अंग 794 का 1430

ਕਿਆ ਤੂ ਸੋਇਆ ਜਾਗੁ ਇਆਨਾ ॥

ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥

੧॥

ਰਹਾਉ ॥

ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥

ਸਭ ਘਟ ਭੀਤਰਿ ਹਾਟੁ ਚਲਾਵੈ ॥

ਕਰਿ ਬੰਦਿਗੀ ਛਾਡਿ ਮੈ ਮੇਰਾ ॥

ਹਿਰਦੈ ਨਾਮੁ ਸਮ੍ਹਾਰਿ ਸਵੇਰਾ ॥

੨॥

ਜਨਮੁ ਸਿਰਾਨੋ ਪੰਥੁ ਨ ਸਵਾਰਾ ॥

ਸਾਂਝ ਪਰੀ ਦਹ ਦਿਸ ਅੰਧਿਆਰਾ ॥

ਕਹਿ ਰਵਿਦਾਸ ਨਿਦਾਨਿ ਦਿਵਾਨੇ ॥

ਚੇਤਸਿ ਨਾਹੀ ਦੁਨੀਆ ਫਨ ਖਾਨੇ ॥

੩॥

੨॥

ਸੂਹੀ ॥

ਊਚੇ ਮੰਦਰ ਸਾਲ ਰਸੋਈ ॥

ਏਕ ਘਰੀ ਫੁਨਿ ਰਹਨੁ ਨ ਹੋਈ ॥

੧॥

ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥

ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥

੧॥

ਰਹਾਉ ॥

ਭਾਈ ਬੰਧ ਕੁਟੰਬ ਸਹੇਰਾ ॥

ਓਇ ਭੀ ਲਾਗੇ ਕਾਢੁ ਸਵੇਰਾ ॥

੨॥

ਘਰ ਕੀ ਨਾਰਿ ਉਰਹਿ ਤਨ ਲਾਗੀ ॥

ਉਹ ਤਉ ਭੂਤੁ ਭੂਤੁ ਕਰਿ ਭਾਗੀ ॥

੩॥

ਕਹਿ ਰਵਿਦਾਸ ਸਭੈ ਜਗੁ ਲੂਟਿਆ ॥

ਹਮ ਤਉ ਏਕ ਰਾਮੁ ਕਹਿ ਛੂਟਿਆ ॥

੪॥

੩॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥

ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥

ਬਾਵਲਿ ਹੋਈ ਸੋ ਸਹੁ ਲੋਰਉ ॥

ਤੈ ਸਹਿ ਮਨ ਮਹਿ ਕੀਆ ਰੋਸੁ ॥

ਮੁਝੁ ਅਵਗਨ ਸਹ ਨਾਹੀ ਦੋਸੁ ॥

੧॥

ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥

ਜੋਬਨੁ ਖੋਇ ਪਾਛੈ ਪਛੁਤਾਨੀ ॥

੧॥

ਰਹਾਉ ॥

ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥

ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥

ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥

ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥

੨॥

ਵਿਧਣ ਖੂਹੀ ਮੁੰਧ ਇਕੇਲੀ ॥

ਨਾ ਕੋ ਸਾਥੀ ਨਾ ਕੋ ਬੇਲੀ ॥

ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥

ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥

੩॥

ਵਾਟ ਹਮਾਰੀ ਖਰੀ ਉਡੀਣੀ ॥

ਖੰਨਿਅਹੁ ਤਿਖੀ ਬਹੁਤੁ ਪਿਈਣੀ ॥

ਉਸੁ ਊਪਰਿ ਹੈ ਮਾਰਗੁ ਮੇਰਾ ॥

ਸੇਖ ਫਰੀਦਾ ਪੰਥੁ ਸਮ੍ਹਾਰਿ ਸਵੇਰਾ ॥

੪॥

੧॥

ਸੂਹੀ ਲਲਿਤ ॥

ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥

ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥

੧॥

ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥

੧॥

ਰਹਾਉ ॥

ਇਕ ਆਪੀਨ੍ਹੈ ਪਤਲੀ ਸਹ ਕੇਰੇ ਬੋਲਾ ॥

ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥

੨॥

ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥

ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥

੩॥

੨॥

SikhiAt.Net
794 ×