धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
80
पावन अंग 80 का 1430

ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥

ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥

ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥

੪॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥

ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥

ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥

ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥

ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥

੫॥

੧॥

੨॥

ਸਿਰੀਰਾਗ ਕੇ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਡਖਣਾ ॥

ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥

ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥

੧॥

ਛੰਤੁ ॥

ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥

ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥

ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥

ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥

ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥

ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥

੧॥

ਡਖਣਾ ॥

ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥

ਖੁਲ੍ਹੜੇ ਕਪਾਟ ਨਾਨਕ ਸਤਿਗੁਰ ਭੇਟਤੇ ॥

੧॥

ਛੰਤੁ ॥

ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥

ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥

ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥

ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥

ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥

ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥

੨॥

ਡਖਣਾ ॥

ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥

ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥

੧॥

ਛੰਤੁ ॥

ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥

ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥

SikhiAt.Net
80 ×