धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
865
पावन अंग 865 का 1430

ਗੋਂਡ ਮਹਲਾ ੫ ॥

ਰਾਮ ਰਾਮ ਸੰਗਿ ਕਰਿ ਬਿਉਹਾਰ ॥

ਰਾਮ ਰਾਮ ਰਾਮ ਪ੍ਰਾਨ ਅਧਾਰ ॥

ਰਾਮ ਰਾਮ ਰਾਮ ਕੀਰਤਨੁ ਗਾਇ ॥

ਰਮਤ ਰਾਮੁ ਸਭ ਰਹਿਓ ਸਮਾਇ ॥

੧॥

ਸੰਤ ਜਨਾ ਮਿਲਿ ਬੋਲਹੁ ਰਾਮ ॥

ਸਭ ਤੇ ਨਿਰਮਲ ਪੂਰਨ ਕਾਮ ॥

੧॥

ਰਹਾਉ ॥

ਰਾਮ ਰਾਮ ਧਨੁ ਸੰਚਿ ਭੰਡਾਰ ॥

ਰਾਮ ਰਾਮ ਰਾਮ ਕਰਿ ਆਹਾਰ ॥

ਰਾਮ ਰਾਮ ਵੀਸਰਿ ਨਹੀ ਜਾਇ ॥

ਕਰਿ ਕਿਰਪਾ ਗੁਰਿ ਦੀਆ ਬਤਾਇ ॥

੨॥

ਰਾਮ ਰਾਮ ਰਾਮ ਸਦਾ ਸਹਾਇ ॥

ਰਾਮ ਰਾਮ ਰਾਮ ਲਿਵ ਲਾਇ ॥

ਰਾਮ ਰਾਮ ਜਪਿ ਨਿਰਮਲ ਭਏ ॥

ਜਨਮ ਜਨਮ ਕੇ ਕਿਲਬਿਖ ਗਏ ॥

੩॥

ਰਮਤ ਰਾਮ ਜਨਮ ਮਰਣੁ ਨਿਵਾਰੈ ॥

ਉਚਰਤ ਰਾਮ ਭੈ ਪਾਰਿ ਉਤਾਰੈ ॥

ਸਭ ਤੇ ਊਚ ਰਾਮ ਪਰਗਾਸ ॥

ਨਿਸਿ ਬਾਸੁਰ ਜਪਿ ਨਾਨਕ ਦਾਸ ॥

੪॥

੮॥

੧੦॥

ਗੋਂਡ ਮਹਲਾ ੫ ॥

ਉਨ ਕਉ ਖਸਮਿ ਕੀਨੀ ਠਾਕਹਾਰੇ ॥

ਦਾਸ ਸੰਗ ਤੇ ਮਾਰਿ ਬਿਦਾਰੇ ॥

ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥

ਰਾਮ ਜਨਾ ਮਿਲਿ ਮੰਗਲੁ ਗਾਇਆ ॥

੧॥

ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥

ਰਾਮ ਭਗਤ ਕੇ ਪਾਨੀਹਾਰ ॥

੧॥

ਰਹਾਉ ॥

ਜਗਤ ਪਾਸ ਤੇ ਲੇਤੇ ਦਾਨੁ ॥

ਗੋਬਿੰਦ ਭਗਤ ਕਉ ਕਰਹਿ ਸਲਾਮੁ ॥

ਲੂਟਿ ਲੇਹਿ ਸਾਕਤ ਪਤਿ ਖੋਵਹਿ ॥

ਸਾਧ ਜਨਾ ਪਗ ਮਲਿ ਮਲਿ ਧੋਵਹਿ ॥

੨॥

ਪੰਚ ਪੂਤ ਜਣੇ ਇਕ ਮਾਇ ॥

ਉਤਭੁਜ ਖੇਲੁ ਕਰਿ ਜਗਤ ਵਿਆਇ ॥

ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥

ਇਨ ਕਉ ਛੋਡਿ ਊਪਰਿ ਜਨ ਬਸੇ ॥

੩॥

ਕਰਿ ਕਿਰਪਾ ਜਨ ਲੀਏ ਛਡਾਇ ॥

ਜਿਸ ਕੇ ਸੇ ਤਿਨਿ ਰਖੇ ਹਟਾਇ ॥

ਕਹੁ ਨਾਨਕ ਭਗਤਿ ਪ੍ਰਭ ਸਾਰੁ ॥

ਬਿਨੁ ਭਗਤੀ ਸਭ ਹੋਇ ਖੁਆਰੁ ॥

੪॥

੯॥

੧੧॥

ਗੋਂਡ ਮਹਲਾ ੫ ॥

ਕਲਿ ਕਲੇਸ ਮਿਟੇ ਹਰਿ ਨਾਇ ॥

ਦੁਖ ਬਿਨਸੇ ਸੁਖ ਕੀਨੋ ਠਾਉ ॥

ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥

ਸੰਤ ਪ੍ਰਸਾਦਿ ਸਗਲ ਫਲ ਪਾਏ ॥

੧॥

ਰਾਮ ਜਪਤ ਜਨ ਪਾਰਿ ਪਰੇ ॥

ਜਨਮ ਜਨਮ ਕੇ ਪਾਪ ਹਰੇ ॥

੧॥

ਰਹਾਉ ॥

ਗੁਰ ਕੇ ਚਰਨ ਰਿਦੈ ਉਰਿ ਧਾਰੇ ॥

ਅਗਨਿ ਸਾਗਰ ਤੇ ਉਤਰੇ ਪਾਰੇ ॥

ਜਨਮ ਮਰਣ ਸਭ ਮਿਟੀ ਉਪਾਧਿ ॥

ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥

੨॥

ਥਾਨ ਥਨੰਤਰਿ ਏਕੋ ਸੁਆਮੀ ॥

ਸਗਲ ਘਟਾ ਕਾ ਅੰਤਰਜਾਮੀ ॥

ਕਰਿ ਕਿਰਪਾ ਜਾ ਕਉ ਮਤਿ ਦੇਇ ॥

ਆਠ ਪਹਰ ਪ੍ਰਭ ਕਾ ਨਾਉ ਲੇਇ ॥

੩॥

ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥

ਤਾ ਕੈ ਹਿਰਦੈ ਹੋਇ ਪ੍ਰਗਾਸੁ ॥

ਭਗਤਿ ਭਾਇ ਹਰਿ ਕੀਰਤਨੁ ਕਰੀਐ ॥

ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥

੪॥

੧੦॥

੧੨॥

ਗੋਂਡ ਮਹਲਾ ੫ ॥

SikhiAt.Net
865 ×