धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
876
पावन अंग 876 का 1430

ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥

ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥

ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥

੧॥

ਨ ਜਾਣਾ ਹਰੇ ਮੇਰੀ ਕਵਨ ਗਤੇ ॥

ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥

੧॥

ਰਹਾਉ ॥

ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥

ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥

੨॥

ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥

ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥

੩॥

ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥

ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥

੪॥

੧॥

ਰਾਮਕਲੀ ਮਹਲਾ ੧ ॥

ਸਰਬ ਜੋਤਿ ਤੇਰੀ ਪਸਰਿ ਰਹੀ ॥

ਜਹ ਜਹ ਦੇਖਾ ਤਹ ਨਰਹਰੀ ॥

੧॥

ਜੀਵਨ ਤਲਬ ਨਿਵਾਰਿ ਸੁਆਮੀ ॥

ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥

੧॥

ਰਹਾਉ ॥

ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥

ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥

੨॥

ਆਪੇ ਨੇੜੈ ਆਪੇ ਦੂਰਿ ॥

ਆਪੇ ਸਰਬ ਰਹਿਆ ਭਰਪੂਰਿ ॥

ਸਤਗੁਰੁ ਮਿਲੈ ਅੰਧੇਰਾ ਜਾਇ ॥

SikhiAt.Net
876 ×