धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
880
पावन अंग 880 का 1430

ੴ ਸਤਿਗੁਰ ਪ੍ਰਸਾਦਿ ॥

ਰਾਮਕਲੀ ਮਹਲਾ ੩ ਘਰੁ ੧ ॥

ਸਤਜੁਗਿ ਸਚੁ ਕਹੈ ਸਭੁ ਕੋਈ ॥

ਘਰਿ ਘਰਿ ਭਗਤਿ ਗੁਰਮੁਖਿ ਹੋਈ ॥

ਸਤਜੁਗਿ ਧਰਮੁ ਪੈਰ ਹੈ ਚਾਰਿ ॥

ਗੁਰਮੁਖਿ ਬੂਝੈ ਕੋ ਬੀਚਾਰਿ ॥

੧॥

ਜੁਗ ਚਾਰੇ ਨਾਮਿ ਵਡਿਆਈ ਹੋਈ ॥

ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥

੧॥

ਰਹਾਉ ॥

ਤ੍ਰੇਤੈ ਇਕ ਕਲ ਕੀਨੀ ਦੂਰਿ ॥

ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥

ਗੁਰਮੁਖਿ ਬੂਝੈ ਸੋਝੀ ਹੋਈ ॥

ਅੰਤਰਿ ਨਾਮੁ ਵਸੈ ਸੁਖੁ ਹੋਈ ॥

੨॥

ਦੁਆਪੁਰਿ ਦੂਜੈ ਦੁਬਿਧਾ ਹੋਇ ॥

ਭਰਮਿ ਭੁਲਾਨੇ ਜਾਣਹਿ ਦੋਇ ॥

ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥

ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥

੩॥

ਕਲਜੁਗਿ ਧਰਮ ਕਲਾ ਇਕ ਰਹਾਏ ॥

ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥

ਮਾਇਆ ਮੋਹੁ ਅਤਿ ਗੁਬਾਰੁ ॥

ਸਤਗੁਰੁ ਭੇਟੈ ਨਾਮਿ ਉਧਾਰੁ ॥

੪॥

ਸਭ ਜੁਗ ਮਹਿ ਸਾਚਾ ਏਕੋ ਸੋਈ ॥

ਸਭ ਮਹਿ ਸਚੁ ਦੂਜਾ ਨਹੀ ਕੋਈ ॥

ਸਾਚੀ ਕੀਰਤਿ ਸਚੁ ਸੁਖੁ ਹੋਈ ॥

ਗੁਰਮੁਖਿ ਨਾਮੁ ਵਖਾਣੈ ਕੋਈ ॥

੫॥

ਸਭ ਜੁਗ ਮਹਿ ਨਾਮੁ ਊਤਮੁ ਹੋਈ ॥

ਗੁਰਮੁਖਿ ਵਿਰਲਾ ਬੂਝੈ ਕੋਈ ॥

ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥

ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥

੬॥

੧॥

ਰਾਮਕਲੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥

ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥

੧॥

ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥

ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥

੧॥

ਰਹਾਉ ॥

ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥

ਜਿਸੁ ਵਡ ਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥

੨॥

ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥

ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥

੩॥

ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥

ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥

੪॥

੧॥

ਰਾਮਕਲੀ ਮਹਲਾ ੪ ॥

ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥

ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥

੧॥

SikhiAt.Net
880 ×