धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
889
पावन अंग 889 का 1430

ਨਿਹਚਲ ਆਸਨੁ ਬੇਸੁਮਾਰੁ ॥

੨॥

ਡਿਗਿ ਨ ਡੋਲੈ ਕਤਹੂ ਨ ਧਾਵੈ ॥

ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥

ਭ੍ਰਮ ਭੈ ਮੋਹ ਨ ਮਾਇਆ ਜਾਲ ॥

ਸੁੰਨ ਸਮਾਧਿ ਪ੍ਰਭੂ ਕਿਰਪਾਲ ॥

੩॥

ਤਾ ਕਾ ਅੰਤੁ ਨ ਪਾਰਾਵਾਰੁ ॥

ਆਪੇ ਗੁਪਤੁ ਆਪੇ ਪਾਸਾਰੁ ॥

ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥

ਕਹਨੁ ਨ ਜਾਈ ਨਾਨਕ ਬਿਸਮਾਦੁ ॥

੪॥

੯॥

੨੦॥

ਰਾਮਕਲੀ ਮਹਲਾ ੫ ॥

ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥

ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥

ਸੰਤਹ ਚਰਨ ਮਾਥਾ ਮੇਰੋ ਪਉਤ ॥

ਅਨਿਕ ਬਾਰ ਸੰਤਹ ਡੰਡਉਤ ॥

੧॥

ਇਹੁ ਮਨੁ ਸੰਤਨ ਕੈ ਬਲਿਹਾਰੀ ॥

ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥

੧॥

ਰਹਾਉ ॥

ਸੰਤਹ ਚਰਣ ਧੋਇ ਧੋਇ ਪੀਵਾ ॥

ਸੰਤਹ ਦਰਸੁ ਪੇਖਿ ਪੇਖਿ ਜੀਵਾ ॥

ਸੰਤਹ ਕੀ ਮੇਰੈ ਮਨਿ ਆਸ ॥

ਸੰਤ ਹਮਾਰੀ ਨਿਰਮਲ ਰਾਸਿ ॥

੨॥

ਸੰਤ ਹਮਾਰਾ ਰਾਖਿਆ ਪੜਦਾ ॥

ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥

ਸੰਤਹ ਸੰਗੁ ਦੀਆ ਕਿਰਪਾਲ ॥

ਸੰਤ ਸਹਾਈ ਭਏ ਦਇਆਲ ॥

੩॥

ਸੁਰਤਿ ਮਤਿ ਬੁਧਿ ਪਰਗਾਸੁ ॥

ਗਹਿਰ ਗੰਭੀਰ ਅਪਾਰ ਗੁਣਤਾਸੁ ॥

ਜੀਅ ਜੰਤ ਸਗਲੇ ਪ੍ਰਤਿਪਾਲ ॥

ਨਾਨਕ ਸੰਤਹ ਦੇਖਿ ਨਿਹਾਲ ॥

੪॥

੧੦॥

੨੧॥

ਰਾਮਕਲੀ ਮਹਲਾ ੫ ॥

ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥

ਤੇਰੈ ਕਾਜਿ ਨ ਬਿਖੈ ਜੰਜਾਲੁ ॥

ਇਸਟ ਮੀਤ ਜਾਣੁ ਸਭ ਛਲੈ ॥

ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥

੧॥

ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥

ਹਰਿ ਸਿਮਰਤ ਜਮੁ ਕਛੁ ਨ ਕਹੈ ॥

੧॥

ਰਹਾਉ ॥

ਬਿਨੁ ਹਰਿ ਸਗਲ ਨਿਰਾਰਥ ਕਾਮ ॥

ਸੁਇਨਾ ਰੁਪਾ ਮਾਟੀ ਦਾਮ ॥

ਗੁਰ ਕਾ ਸਬਦੁ ਜਾਪਿ ਮਨ ਸੁਖਾ ॥

ਈਹਾ ਊਹਾ ਤੇਰੋ ਊਜਲ ਮੁਖਾ ॥

੨॥

ਕਰਿ ਕਰਿ ਥਾਕੇ ਵਡੇ ਵਡੇਰੇ ॥

ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥

ਹਰਿ ਹਰਿ ਨਾਮੁ ਜਪੈ ਜਨੁ ਕੋਇ ॥

ਤਾ ਕੀ ਆਸਾ ਪੂਰਨ ਹੋਇ ॥

੩॥

ਹਰਿ ਭਗਤਨ ਕੋ ਨਾਮੁ ਅਧਾਰੁ ॥

ਸੰਤੀ ਜੀਤਾ ਜਨਮੁ ਅਪਾਰੁ ॥

ਹਰਿ ਸੰਤੁ ਕਰੇ ਸੋਈ ਪਰਵਾਣੁ ॥

ਨਾਨਕ ਦਾਸੁ ਤਾ ਕੈ ਕੁਰਬਾਣੁ ॥

੪॥

੧੧॥

੨੨॥

ਰਾਮਕਲੀ ਮਹਲਾ ੫ ॥

ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥

ਤੇਰੈ ਕਾਜਿ ਨ ਅਵਰਾ ਜੋਗ ॥

ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥

ਜਮ ਕੀ ਜੇਵੜੀ ਤੂ ਆਗੈ ਬੰਧ ॥

੧॥

ਛਾਡਿ ਵਿਡਾਣੀ ਤਾਤਿ ਮੂੜੇ ॥

ਈਹਾ ਬਸਨਾ ਰਾਤਿ ਮੂੜੇ ॥

ਮਾਇਆ ਕੇ ਮਾਤੇ ਤੈ ਉਠਿ ਚਲਨਾ ॥

ਰਾਚਿ ਰਹਿਓ ਤੂ ਸੰਗਿ ਸੁਪਨਾ ॥

੧॥

ਰਹਾਉ ॥

ਬਾਲ ਬਿਵਸਥਾ ਬਾਰਿਕੁ ਅੰਧ ॥

ਭਰਿ ਜੋਬਨਿ ਲਾਗਾ ਦੁਰਗੰਧ ॥

SikhiAt.Net
889 ×