धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
89
पावन अंग 89 का 1430

ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥

ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥

੧੪॥

ਸਲੋਕ ਮਃ ੨ ॥

ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥

ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥

੧॥

ਮਃ ੫ ॥

ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥

ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥

੨॥

ਪਉੜੀ ॥

ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥

ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥

ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥

ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥

ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥

੧੫॥

ਸਲੋਕ ਮਃ ੩ ॥

ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥

ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥

ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥

ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥

ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥

ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥

ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥

੧॥

ਮਃ ੩ ॥

ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥

ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥

ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥

ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥

ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥

੨॥

ਪਉੜੀ ॥

ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥

ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥

ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥

ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥

ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥

੧੬॥

ਸਲੋਕ ਮਃ ੩ ॥

ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥

ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥

ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥

ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥

੧॥

SikhiAt.Net
89 ×