धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
900
पावन अंग 900 का 1430

ਰਾਮਕਲੀ ਮਹਲਾ ੫ ॥

ਈੰਧਨ ਤੇ ਬੈਸੰਤਰੁ ਭਾਗੈ ॥

ਮਾਟੀ ਕਉ ਜਲੁ ਦਹ ਦਿਸ ਤਿਆਗੈ ॥

ਊਪਰਿ ਚਰਨ ਤਲੈ ਆਕਾਸੁ ॥

ਘਟ ਮਹਿ ਸਿੰਧੁ ਕੀਓ ਪਰਗਾਸੁ ॥

੧॥

ਐਸਾ ਸੰਮ੍ਰਥੁ ਹਰਿ ਜੀਉ ਆਪਿ ॥

ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥

੧॥

ਰਹਾਉ ॥

ਪ੍ਰਥਮੇ ਮਾਖਨੁ ਪਾਛੈ ਦੂਧੁ ॥

ਮੈਲੂ ਕੀਨੋ ਸਾਬੁਨੁ ਸੂਧੁ ॥

ਭੈ ਤੇ ਨਿਰਭਉ ਡਰਤਾ ਫਿਰੈ ॥

ਹੋਂਦੀ ਕਉ ਅਣਹੋਂਦੀ ਹਿਰੈ ॥

੨॥

ਦੇਹੀ ਗੁਪਤ ਬਿਦੇਹੀ ਦੀਸੈ ॥

ਸਗਲੇ ਸਾਜਿ ਕਰਤ ਜਗਦੀਸੈ ॥

ਠਗਣਹਾਰ ਅਣਠਗਦਾ ਠਾਗੈ ॥

ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥

੩॥

ਸੰਤ ਸਭਾ ਮਿਲਿ ਕਰਹੁ ਬਖਿਆਣ ॥

ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥

ਬ੍ਰਹਮ ਬੀਚਾਰੁ ਬੀਚਾਰੇ ਕੋਇ ॥

ਨਾਨਕ ਤਾ ਕੀ ਪਰਮ ਗਤਿ ਹੋਇ ॥

੪॥

੪੩॥

੫੪॥

ਰਾਮਕਲੀ ਮਹਲਾ ੫ ॥

ਜੋ ਤਿਸੁ ਭਾਵੈ ਸੋ ਥੀਆ ॥

ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥

੧॥

ਰਹਾਉ ॥

ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥

ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥

੧॥

ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥

ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥

੨॥

ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥

ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥

੩॥

ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥

ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥

੪॥

੪੪॥

੫੫॥

ਰਾਮਕਲੀ ਮਹਲਾ ੫ ॥

ਐਸਾ ਪੂਰਾ ਗੁਰਦੇਉ ਸਹਾਈ ॥

ਜਾ ਕਾ ਸਿਮਰਨੁ ਬਿਰਥਾ ਨ ਜਾਈ ॥

੧॥

ਰਹਾਉ ॥

ਦਰਸਨੁ ਪੇਖਤ ਹੋਇ ਨਿਹਾਲੁ ॥

ਜਾ ਕੀ ਧੂਰਿ ਕਾਟੈ ਜਮ ਜਾਲੁ ॥

ਚਰਨ ਕਮਲ ਬਸੇ ਮੇਰੇ ਮਨ ਕੇ ॥

ਕਾਰਜ ਸਵਾਰੇ ਸਗਲੇ ਤਨ ਕੇ ॥

੧॥

ਜਾ ਕੈ ਮਸਤਕਿ ਰਾਖੈ ਹਾਥੁ ॥

ਪ੍ਰਭੁ ਮੇਰੋ ਅਨਾਥ ਕੋ ਨਾਥੁ ॥

ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥

ਸਦਾ ਸਦਾ ਜਾਈਐ ਕੁਰਬਾਨੁ ॥

੨॥

ਨਿਰਮਲ ਮੰਤੁ ਦੇਇ ਜਿਸੁ ਦਾਨੁ ॥

ਤਜਹਿ ਬਿਕਾਰ ਬਿਨਸੈ ਅਭਿਮਾਨੁ ॥

ਏਕੁ ਧਿਆਈਐ ਸਾਧ ਕੈ ਸੰਗਿ ॥

ਪਾਪ ਬਿਨਾਸੇ ਨਾਮ ਕੈ ਰੰਗਿ ॥

੩॥

ਗੁਰ ਪਰਮੇਸੁਰ ਸਗਲ ਨਿਵਾਸ ॥

ਘਟਿ ਘਟਿ ਰਵਿ ਰਹਿਆ ਗੁਣਤਾਸ ॥

ਦਰਸੁ ਦੇਹਿ ਧਾਰਉ ਪ੍ਰਭ ਆਸ ॥

ਨਿਤ ਨਾਨਕੁ ਚਿਤਵੈ ਸਚੁ ਅਰਦਾਸਿ ॥

੪॥

੪੫॥

੫੬॥

SikhiAt.Net
900 ×