धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
90
पावन अंग 90 का 1430

ਮਃ ੩ ॥

ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥

ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥

ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥

ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥

੨॥

ਪਉੜੀ ॥

ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥

ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥

ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥

ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥

ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥

੧੭॥

ਸਲੋਕ ਮਃ ੩ ॥

ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥

ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥

ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥

ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥

੧॥

ਮਃ ੩ ॥

ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥

ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥

ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥

ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥

ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥

ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥

ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥

੨॥

ਪਉੜੀ ॥

ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥

ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥

ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥

ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥

ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥

੧੮॥

ਸਲੋਕ ਮਃ ੩ ॥

ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥

ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥

ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥

੧॥

ਮਃ ੩ ॥

ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥

ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥

ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥

ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥

੨॥

ਪਉੜੀ ॥

ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥

ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥

SikhiAt.Net
90 ×