धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
923
पावन अंग 923 का 1430

ਰਾਮਕਲੀ ਸਦੁ ੴ ਸਤਿਗੁਰ ਪ੍ਰਸਾਦਿ ॥

ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥

ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥

ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥

ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥

ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥

ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥

੧॥

ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥

ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥

ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥

ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥

ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥

ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥

੨॥

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥

ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥

ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥

ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥

ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥

ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥

੩॥

ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥

ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥

ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥

ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥

ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥

ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥

੪॥

ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥

ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥

ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥

ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥

ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥

ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥

੫॥

SikhiAt.Net
923 ×