धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
931
पावन अंग 931 का 1430

ਓਹੁ ਬਿਧਾਤਾ ਮਨੁ ਤਨੁ ਦੇਇ ॥

ਓਹੁ ਬਿਧਾਤਾ ਮਨਿ ਮੁਖਿ ਸੋਇ ॥

ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥

ਨਾਨਕ ਨਾਮਿ ਰਤੇ ਪਤਿ ਹੋਇ ॥

੯॥

ਰਾਜਨ ਰਾਮ ਰਵੈ ਹਿਤਕਾਰਿ ॥

ਰਣ ਮਹਿ ਲੂਝੈ ਮਨੂਆ ਮਾਰਿ ॥

ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥

ਤੀਨਿ ਭਵਨ ਜੁਗ ਚਾਰੇ ਜਾਤਾ ॥

ਜਿਨਿ ਜਾਤਾ ਸੋ ਤਿਸ ਹੀ ਜੇਹਾ ॥

ਅਤਿ ਨਿਰਮਾਇਲੁ ਸੀਝਸਿ ਦੇਹਾ ॥

ਰਹਸੀ ਰਾਮੁ ਰਿਦੈ ਇਕ ਭਾਇ ॥

ਅੰਤਰਿ ਸਬਦੁ ਸਾਚਿ ਲਿਵ ਲਾਇ ॥

੧੦॥

ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥

ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥

ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥

ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥

੧੧॥

ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥

ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥

ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥

ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥

੧੨॥

ਲਾਹਾ ਨਾਮੁ ਰਤਨੁ ਜਪਿ ਸਾਰੁ ॥

ਲਬੁ ਲੋਭੁ ਬੁਰਾ ਅਹੰਕਾਰੁ ॥

ਲਾੜੀ ਚਾੜੀ ਲਾਇਤਬਾਰੁ ॥

ਮਨਮੁਖੁ ਅੰਧਾ ਮੁਗਧੁ ਗਵਾਰੁ ॥

ਲਾਹੇ ਕਾਰਣਿ ਆਇਆ ਜਗਿ ॥

ਹੋਇ ਮਜੂਰੁ ਗਇਆ ਠਗਾਇ ਠਗਿ ॥

ਲਾਹਾ ਨਾਮੁ ਪੂੰਜੀ ਵੇਸਾਹੁ ॥

ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥

੧੩॥

ਆਇ ਵਿਗੂਤਾ ਜਗੁ ਜਮ ਪੰਥੁ ॥

ਆਈ ਨ ਮੇਟਣ ਕੋ ਸਮਰਥੁ ॥

ਆਥਿ ਸੈਲ ਨੀਚ ਘਰਿ ਹੋਇ ॥

ਆਥਿ ਦੇਖਿ ਨਿਵੈ ਜਿਸੁ ਦੋਇ ॥

ਆਥਿ ਹੋਇ ਤਾ ਮੁਗਧੁ ਸਿਆਨਾ ॥

ਭਗਤਿ ਬਿਹੂਨਾ ਜਗੁ ਬਉਰਾਨਾ ॥

ਸਭ ਮਹਿ ਵਰਤੈ ਏਕੋ ਸੋਇ ॥

ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥

੧੪॥

ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥

ਜਨਮਿ ਮਰਣਿ ਨਹੀ ਧੰਧਾ ਧੈਰੁ ॥

ਜੋ ਦੀਸੈ ਸੋ ਆਪੇ ਆਪਿ ॥

ਆਪਿ ਉਪਾਇ ਆਪੇ ਘਟ ਥਾਪਿ ॥

ਆਪਿ ਅਗੋਚਰੁ ਧੰਧੈ ਲੋਈ ॥

ਜੋਗ ਜੁਗਤਿ ਜਗਜੀਵਨੁ ਸੋਈ ॥

ਕਰਿ ਆਚਾਰੁ ਸਚੁ ਸੁਖੁ ਹੋਈ ॥

ਨਾਮ ਵਿਹੂਣਾ ਮੁਕਤਿ ਕਿਵ ਹੋਈ ॥

੧੫॥

ਵਿਣੁ ਨਾਵੈ ਵੇਰੋਧੁ ਸਰੀਰ ॥

ਕਿਉ ਨ ਮਿਲਹਿ ਕਾਟਹਿ ਮਨ ਪੀਰ ॥

ਵਾਟ ਵਟਾਊ ਆਵੈ ਜਾਇ ॥

ਕਿਆ ਲੇ ਆਇਆ ਕਿਆ ਪਲੈ ਪਾਇ ॥

ਵਿਣੁ ਨਾਵੈ ਤੋਟਾ ਸਭ ਥਾਇ ॥

ਲਾਹਾ ਮਿਲੈ ਜਾ ਦੇਇ ਬੁਝਾਇ ॥

ਵਣਜੁ ਵਾਪਾਰੁ ਵਣਜੈ ਵਾਪਾਰੀ ॥

ਵਿਣੁ ਨਾਵੈ ਕੈਸੀ ਪਤਿ ਸਾਰੀ ॥

੧੬॥

ਗੁਣ ਵੀਚਾਰੇ ਗਿਆਨੀ ਸੋਇ ॥

ਗੁਣ ਮਹਿ ਗਿਆਨੁ ਪਰਾਪਤਿ ਹੋਇ ॥

ਗੁਣਦਾਤਾ ਵਿਰਲਾ ਸੰਸਾਰਿ ॥

ਸਾਚੀ ਕਰਣੀ ਗੁਰ ਵੀਚਾਰਿ ॥

ਅਗਮ ਅਗੋਚਰੁ ਕੀਮਤਿ ਨਹੀ ਪਾਇ ॥

SikhiAt.Net
931 ×