धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
939
पावन अंग 939 का 1430

ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥

ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥

੭॥

ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥

ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥

ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥

ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥

੮॥

ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥

ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥

ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥

ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥

੯॥

ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥

ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥

ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥

ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥

੧੦॥

ਊਂਧਉ ਖਪਰੁ ਪੰਚ ਭੂ ਟੋਪੀ ॥

ਕਾਂਇਆ ਕੜਾਸਣੁ ਮਨੁ ਜਾਗੋਟੀ ॥

ਸਤੁ ਸੰਤੋਖੁ ਸੰਜਮੁ ਹੈ ਨਾਲਿ ॥

ਨਾਨਕ ਗੁਰਮੁਖਿ ਨਾਮੁ ਸਮਾਲਿ ॥

੧੧॥

ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥

ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥

ਕਵਨੁ ਸੁ ਆਵੈ ਕਵਨੁ ਸੁ ਜਾਇ ॥

ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥

੧੨॥

ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥

ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥

ਮਨਮੁਖਿ ਬਿਨਸੈ ਆਵੈ ਜਾਇ ॥

ਨਾਨਕ ਗੁਰਮੁਖਿ ਸਾਚਿ ਸਮਾਇ ॥

੧੩॥

ਕਿਉ ਕਰਿ ਬਾਧਾ ਸਰਪਨਿ ਖਾਧਾ ॥

ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥

ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥

ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥

੧੪॥

ਦੁਰਮਤਿ ਬਾਧਾ ਸਰਪਨਿ ਖਾਧਾ ॥

ਮਨਮੁਖਿ ਖੋਇਆ ਗੁਰਮੁਖਿ ਲਾਧਾ ॥

ਸਤਿਗੁਰੁ ਮਿਲੈ ਅੰਧੇਰਾ ਜਾਇ ॥

ਨਾਨਕ ਹਉਮੈ ਮੇਟਿ ਸਮਾਇ ॥

੧੫॥

ਸੁੰਨ ਨਿਰੰਤਰਿ ਦੀਜੈ ਬੰਧੁ ॥

ਉਡੈ ਨ ਹੰਸਾ ਪੜੈ ਨ ਕੰਧੁ ॥

ਸਹਜ ਗੁਫਾ ਘਰੁ ਜਾਣੈ ਸਾਚਾ ॥

ਨਾਨਕ ਸਾਚੇ ਭਾਵੈ ਸਾਚਾ ॥

੧੬॥

ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥

ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥

ਕਿਸੁ ਵਖਰ ਕੇ ਤੁਮ ਵਣਜਾਰੇ ॥

ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥

੧੭॥

ਗੁਰਮੁਖਿ ਖੋਜਤ ਭਏ ਉਦਾਸੀ ॥

ਦਰਸਨ ਕੈ ਤਾਈ ਭੇਖ ਨਿਵਾਸੀ ॥

ਸਾਚ ਵਖਰ ਕੇ ਹਮ ਵਣਜਾਰੇ ॥

ਨਾਨਕ ਗੁਰਮੁਖਿ ਉਤਰਸਿ ਪਾਰੇ ॥

੧੮॥

ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥

ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥

SikhiAt.Net
939 ×