धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
955
पावन अंग 955 का 1430

ਪਉੜੀ ॥

ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥

ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥

ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥

ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥

ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥

੧੬॥

ਸਲੋਕ ਮਃ ੧ ॥

ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥

ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥

ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥

ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥

੧॥

ਮਃ ੧ ॥

ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥

ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥

ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥

ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥

੨॥

ਪਉੜੀ ॥

ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥

ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥

ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥

ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥

ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥

੧੭॥

ਸਲੋਕ ਮਃ ੨ ॥

ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥

ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥

ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥

ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥

ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥

ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥

ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥

੧॥

ਮਃ ੧ ॥

ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥

ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥

ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥

ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥

੨॥

ਪਉੜੀ ॥

ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥

ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥

ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥

ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥

ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥

੧੮॥

ਸਲੋਕ ਮਃ ੧ ॥

ਵੇਲਿ ਪਿੰਞਾਇਆ ਕਤਿ ਵੁਣਾਇਆ ॥

ਕਟਿ ਕੁਟਿ ਕਰਿ ਖੁੰਬਿ ਚੜਾਇਆ ॥

ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥

ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥

ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥

ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥

SikhiAt.Net
955 ×