धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
97
पावन अंग 97 का 1430

ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥

੩॥

ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥

੧॥

ਰਹਾਉ ॥

ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥

ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥

ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥

੪॥

ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥

ਰਹਾਉ ॥

੧॥

੮॥

ਰਾਗੁ ਮਾਝ ਮਹਲਾ ੫ ॥

ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥

ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥

ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥

੧॥

ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥

ਨਉ ਨਿਧਿ ਤੇਰੈ ਅਖੁਟ ਭੰਡਾਰਾ ॥

ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥

੨॥

ਸਭੁ ਕੋ ਆਸੈ ਤੇਰੀ ਬੈਠਾ ॥

ਘਟ ਘਟ ਅੰਤਰਿ ਤੂੰਹੈ ਵੁਠਾ ॥

ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥

੩॥

ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥

ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥

ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥

੪॥

੨॥

੯॥

ਮਾਝ ਮਹਲਾ ੫ ॥

ਅਨਹਦੁ ਵਾਜੈ ਸਹਜਿ ਸੁਹੇਲਾ ॥

ਸਬਦਿ ਅਨੰਦ ਕਰੇ ਸਦ ਕੇਲਾ ॥

ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥

੧॥

ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥

ਜੋ ਲੋੜੀਦਾ ਸੋਈ ਪਾਇਆ ॥

ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥

੨॥

ਆਪੇ ਰਾਜਨੁ ਆਪੇ ਲੋਗਾ ॥

ਆਪਿ ਨਿਰਬਾਣੀ ਆਪੇ ਭੋਗਾ ॥

ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥

੩॥

ਜੇਹਾ ਡਿਠਾ ਮੈ ਤੇਹੋ ਕਹਿਆ ॥

ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥

ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥

੪॥

੩॥

੧੦॥

ਮਾਝ ਮਹਲਾ ੫ ॥

ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥

ਤਿਤੁ ਘਰਿ ਸਖੀਏ ਮੰਗਲੁ ਗਾਇਆ ॥

ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥

੧॥

ਸਾ ਗੁਣਵੰਤੀ ਸਾ ਵਡਭਾਗਣਿ ॥

ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥

ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥

੨॥

ਅਚਾਰਵੰਤਿ ਸਾਈ ਪਰਧਾਨੇ ॥

ਸਭ ਸਿੰਗਾਰ ਬਣੇ ਤਿਸੁ ਗਿਆਨੇ ॥

ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥

੩॥

ਮਹਿਮਾ ਤਿਸ ਕੀ ਕਹਣੁ ਨ ਜਾਏ ॥

ਜੋ ਪਿਰਿ ਮੇਲਿ ਲਈ ਅੰਗਿ ਲਾਏ ॥

SikhiAt.Net
97 ×