धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
989
पावन अंग 989 का 1430

ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਲੋਕੁ ॥

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥

੧॥

ਸਬਦ ॥

ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥

ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥

ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥

੧॥

ਬਾਬਾ ਮੈ ਕਰਮਹੀਣ ਕੂੜਿਆਰ ॥

ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥

੧॥

ਰਹਾਉ ॥

ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥

ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥

੨॥

ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥

ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥

੩॥

ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥

ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥

੪॥

੧॥

ਮਾਰੂ ਮਹਲਾ ੧ ॥

ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥

ਤਿਨਿ ਕਰਤੈ ਲੇਖੁ ਲਿਖਾਇਆ ॥

ਲਿਖੁ ਦਾਤਿ ਜੋਤਿ ਵਡਿਆਈ ॥

ਮਿਲਿ ਮਾਇਆ ਸੁਰਤਿ ਗਵਾਈ ॥

੧॥

ਮੂਰਖ ਮਨ ਕਾਹੇ ਕਰਸਹਿ ਮਾਣਾ ॥

ਉਠਿ ਚਲਣਾ ਖਸਮੈ ਭਾਣਾ ॥

੧॥

ਰਹਾਉ ॥

ਤਜਿ ਸਾਦ ਸਹਜ ਸੁਖੁ ਹੋਈ ॥

ਘਰ ਛਡਣੇ ਰਹੈ ਨ ਕੋਈ ॥

ਕਿਛੁ ਖਾਜੈ ਕਿਛੁ ਧਰਿ ਜਾਈਐ ॥

ਜੇ ਬਾਹੁੜਿ ਦੁਨੀਆ ਆਈਐ ॥

੨॥

ਸਜੁ ਕਾਇਆ ਪਟੁ ਹਢਾਏ ॥

ਫੁਰਮਾਇਸਿ ਬਹੁਤੁ ਚਲਾਏ ॥

ਕਰਿ ਸੇਜ ਸੁਖਾਲੀ ਸੋਵੈ ॥

ਹਥੀ ਪਉਦੀ ਕਾਹੇ ਰੋਵੈ ॥

੩॥

ਘਰ ਘੁੰਮਣਵਾਣੀ ਭਾਈ ॥

SikhiAt.Net
989 ×