धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
994
पावन अंग 994 का 1430

ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥

ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥

੧॥

ਰਹਾਉ ॥

ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥

ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥

੨॥

ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥

ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥

੩॥

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥

ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥

੪॥

੨॥

ਮਾਰੂ ਮਹਲਾ ੩ ॥

ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥

ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥

੧॥

ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥

ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥

੧॥

ਰਹਾਉ ॥

ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥

ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥

੨॥

ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥

ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥

੩॥

ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥

ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥

੪॥

੩॥

ਮਾਰੂ ਮਹਲਾ ੩ ॥

ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥

ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥

੧॥

ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥

ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥

੧॥

ਰਹਾਉ ॥

ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥

ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥

੨॥

ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥

ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥

੩॥

ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥

ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥

੪॥

੪॥

ਮਾਰੂ ਮਹਲਾ ੩ ॥

ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥

ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥

੧॥

ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥

ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥

੧॥

ਰਹਾਉ ॥

ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥

ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥

੨॥

ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥

ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥

੩॥

SikhiAt.Net
994 ×